Rajdaar Times
बुधवार, 28 अक्टूबर 2026
विज्ञापन
Rajdaar Times — यहाँ विज्ञापन दें
Rajdaar Times — यहाँ विज्ञापन दें

ਹਰਸਿਮਰਤ ਸਾਹੀ ਦੀ ਅਗਵਾਈ ਹੇਠ ‘ਲੋਕਤੰਤਰ ਬਚਾਓ’ ਰੈਲੀ ਲਈ ਦਸੂਹਾ ਤੋਂ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ

ਦਸੂਹਾ,(ਰਾਜ਼ਦਾਰ ਟਾਇਮਸ): ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤੀ ਜਾ ਰਹੀ ‘ਲੋਕਤੰਤਰ ਬਚਾਓ’ ਰੈਲੀ ਵਿੱਚ ਹਿੱਸਾ ਲੈਣ ਲਈ ਭਾਰਤੀ ਜਨਤਾ ਪਾਰਟੀ ਦੇ…

ਹਰਸਿਮਰਤ ਸਾਹੀ ਦੀ ਅਗਵਾਈ ਹੇਠ ‘ਲੋਕਤੰਤਰ ਬਚਾਓ’ ਰੈਲੀ ਲਈ ਦਸੂਹਾ ਤੋਂ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ
ਹਰਸਿਮਰਤ ਸਾਹੀ ਦੀ ਅਗਵਾਈ ਹੇਠ ‘ਲੋਕਤੰਤਰ ਬਚਾਓ’ ਰੈਲੀ ਲਈ ਦਸੂਹਾ ਤੋਂ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ

ਦਸੂਹਾ,(ਰਾਜ਼ਦਾਰ ਟਾਇਮਸ): ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤੀ ਜਾ ਰਹੀ ‘ਲੋਕਤੰਤਰ ਬਚਾਓ’ ਰੈਲੀ ਵਿੱਚ ਹਿੱਸਾ ਲੈਣ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਡਾ.ਹਰਸਿਮਰਤ ਸਾਹੀ ਦੀ ਅਗਵਾਈ ਹੇਠ ਅੱਜ ਦਸੂਹਾ ਤੋਂ ਪਾਰਟੀ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਭਾਰੀ ਉਤਸ਼ਾਹ ਨਾਲ ਰਵਾਨਾ ਹੋਇਆ। ਜਾਣਕਾਰੀ ਅਨੁਸਾਰ ਇਸ ਕਾਫ਼ਲੇ ਵਿੱਚ ਵੱਖ-ਵੱਖ ਪਿੰਡਾਂ ਤੋਂ ਪਹੁੰਚਿਆ ਵੱਡਾ ਹਜੂਮ ਗੁਰੂ ਹਰਗੋਬਿੰਦ ਪੈਟਰੋਲੀਅਮ ਪੰਪ ਤੋਂ ਬੱਸਾਂ ਰਾਹੀਂ ਹੁਸ਼ਿਆਰਪੁਰ ਲਈ ਰਵਾਨਾ ਹੋਇਆ। ਇਸ ਮੌਕੇ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਜੋਸ਼ ਅਤੇ ਸਰਗਰਮੀ ਦੇਖਣ ਨੂੰ ਮਿਲੀ। ਕਾਫ਼ਲੇ ਦੀ ਰਵਾਨਗੀ ਸਮੇਂ ਡਾ.ਹਰਸਿਮਰਤ ਸਾਹੀ ਨੇ ਸਮੂਹ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲੋਕਤੰਤਰ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਦਸੂਹਾ ਹਲਕੇ ਦੇ ਭਾਜਪਾ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀ ਹਾਜ਼ਰੀ ਯਕੀਨੀ ਬਣਾ ਰਹੇ ਹਨ, ਜੋ ਕਿ ਪਾਰਟੀ ਪ੍ਰਤੀ ਉਨ੍ਹਾਂ ਦੇ ਭਾਰੀ ਉਤਸ਼ਾਹ ਅਤੇ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਰੈਲੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਕਈ ਸਥਾਨਕ ਆਗੂ, ਅਹੁਦੇਦਾਰ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

यह खबर शेयर करें
संपादकीय टीम
संपादकीय टीम · Admin

राजदार टाइम्स की संपादकीय टीम।

संपादकीय टीम की और खबरें →

टिप्पणियाँ

इस खबर पर सबसे पहले अपनी टिप्पणी करें।